Hukumnama - Ang 915

Dharasan Bhaettath Paap Sabh Naasehi Har Sio Dhaee Milaaee in Raag Raamkali

In Gurmukhi

ਰਾਮਕਲੀ ਮਹਲਾ ੫ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥
ਮੇਰਾ ਗੁਰੁ ਪਰਮੇਸਰੁ ਸੁਖਦਾਈ ॥
ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥
ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥
ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥
ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥
ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥
ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥
ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥
ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥
ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥
ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥
ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥
ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥
ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥
ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥
ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥
ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥
ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥
ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥
ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥
ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥
ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥

Phonetic English

Raamakalee Mehalaa 5 Asattapadhee
Ik Oankaar Sathigur Prasaadh ||
Dharasan Bhaettath Paap Sabh Naasehi Har Sio Dhaee Milaaee ||1||
Maeraa Gur Paramaesar Sukhadhaaee ||
Paarabreham Kaa Naam Dhrirraaeae Anthae Hoe Sakhaaee ||1|| Rehaao ||
Sagal Dhookh Kaa Ddaeraa Bhannaa Santh Dhhoor Mukh Laaee ||2||
Pathith Puneeth Keeeae Khin Bheethar Agiaan Andhhaer Vannjaaee ||3||
Karan Kaaran Samarathh Suaamee Naanak This Saranaaee ||4||
Bandhhan Thorr Charan Kamal Dhrirraaeae Eaek Sabadh Liv Laaee ||5||
Andhh Koop Bikhiaa Thae Kaadtiou Saach Sabadh Ban Aaee ||6||
Janam Maran Kaa Sehasaa Chookaa Baahurr Kathahu N Dhhaaee ||7||
Naam Rasaaein Eihu Man Raathaa Anmrith Pee Thripathaaee ||8||
Santhasang Mil Keerathan Gaaeiaa Nihachal Vasiaa Jaaee ||9||
Poorai Gur Pooree Math Dheenee Har Bin Aan N Bhaaee ||10||
Naam Nidhhaan Paaeiaa Vaddabhaagee Naanak Narak N Jaaee ||11||
Ghaal Siaanap Oukath N Maeree Poorai Guroo Kamaaee ||12||
Jap Thap Sanjam Such Hai Soee Aapae Karae Karaaee ||13||
Puthr Kalathr Mehaa Bikhiaa Mehi Gur Saachai Laae Tharaaee ||14||
Apanae Jeea Thai Aap Samhaalae Aap Leeeae Larr Laaee ||15||
Saach Dhharam Kaa Baerraa Baandhhiaa Bhavajal Paar Pavaaee ||16||
Baesumaar Baeanth Suaamee Naanak Bal Bal Jaaee ||17||
Akaal Moorath Ajoonee Sanbho Kal Andhhakaar Dheepaaee ||18||
Antharajaamee Jeean Kaa Dhaathaa Dhaekhath Thripath Aghaaee ||19||
Eaekankaar Niranjan Nirabho Sabh Jal Thhal Rehiaa Samaaee ||20||
Bhagath Dhaan Bhagathaa Ko Dheenaa Har Naanak Jaachai Maaee ||21||1||6||

English Translation

Raamkalee, Fifth Mehl, Ashtapadee:
One Universal Creator God. By The Grace Of The True Guru:
Receiving the Blessed Vision of His Darshan, all sins are erased, and He unites me with the Lord. ||1||
My Guru is the Transcendent Lord, the Giver of peace.
He implants the Naam, the Name of the Supreme Lord God within us; in the end, He is our help and support. ||1||Pause||
The source of all pain within is destroyed; I apply the dust of the feet of the Saints to my forehead. ||2||
In an instant, He purifies the sinners, and dispels the darkness of ignorance. ||3||
The Lord is all-powerful, the Cause of causes. Nanak seeks His Sanctuary. ||4||
Shattering the bonds, the Guru implants the Lord's lotus feet within, and lovingly attunes us to the One Word of the Shabad. ||5||
He has lifted me up, and pulled me out of the deep, dark pit of sin; I am attuned to the True Shabad. ||6||
The fear of birth and death is taken away; I shall never wander again. ||7||
This mind is imbued with the sublime elixir of the Naam; drinking in the Ambrosial Nectar, it is satisfied. ||8||
Joining the Society of the Saints, I sing the Kirtan of the Lord's Praises; I dwell in the eternal, unchanging place. ||9||
The Perfect Guru has given me the perfect teachings; there is nothing except the Lord, O Siblings of Destiny. ||10||
I have obtained the treasure of the Naam, by great good fortune; O Nanak, I shall not fall into hell. ||11||
Clever tricks have not worked for me; I shall act according to the Instructions of the Perfect Guru. ||12||
He is chanting, intense meditation, austere self-discipline and purification. He Himself acts, and causes us to act. ||13||
In the midst of children and spouse, and utter corruption, the True Guru has carried me across. ||14||
You Yourself take care of Your beings; You Yourself attach them to the hem of Your robe. ||15||
I have built the boat of true Dharmic faith, to cross over the terrifying world-ocean. ||16||
The Lord Master is unlimited and endless; Nanak is a sacrifice, a sacrifice to Him. ||17||
Being of Immortal Manifestation, He is not born; He is self-existent; He is the Light in the darkness of Kali Yuga. ||18||
He is the Inner-knower, the Searcher of hearts, the Giver of souls; gazing upon Him, I am satisfied and fulfilled. ||19||
He is the One Universal Creator Lord, immaculate and fearless; He is permeating and pervading all the water and the land. ||20||
He blesses His devotees with the Gift of devotional worship; Nanak longs for the Lord, O my mother. ||21||1||6||

Punjabi Viakhya

ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, (ਗੁਰੂ ਮਨੁੱਖ ਨੂੰ) ਪਰਮਾਤਮਾ ਨਾਲ ਜੋੜ ਦੇਂਦਾ ਹੈ ॥੧॥nullਹੇ ਭਾਈ! ਮੇਰਾ ਗੁਰੂ ਪਰਮੇਸ਼ਰ (ਦਾ ਰੂਪ) ਹੈ, ਸਾਰੇ ਸੁਖ ਦੇਣ ਵਾਲਾ ਹੈ। ਹੇ ਭਾਈ! ਗੁਰੂ ਪਰਮਾਤਮਾ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰ ਦੇਂਦਾ ਹੈ (ਤੇ ਇਸ ਤਰ੍ਹਾਂ) ਅਖ਼ੀਰ ਵੇਲੇ ਭੀ (ਮਨੁੱਖ ਦਾ) ਮਿੱਤਰ ਬਣਦਾ ਹੈ ॥੧॥ ਰਹਾਉ ॥ਹੇ ਭਾਈ! (ਜਿਹੜਾ ਮਨੁੱਖ) ਗੁਰੂ ਦੇ ਚਰਨਾਂ ਦੀ ਧੂੜ (ਆਪਣੇ) ਮੱਥੇ ਉਤੇ ਲਾਂਦਾ ਹੈ (ਉਸ ਦੇ ਅੰਦਰੋਂ) ਸਾਰੇ ਦੁੱਖਾਂ ਦਾ ਅੱਡਾ ਹੀ ਮੁੱਕ ਜਾਂਦਾ ਹੈ ॥੨॥ਹੇ ਭਾਈ! (ਗੁਰੂ ਨੇ) ਅਨੇਕਾਂ ਵਿਕਾਰੀਆਂ ਨੂੰ ਇਕ ਖਿਨ ਵਿਚ ਪਵਿੱਤਰ ਕਰ ਦਿੱਤਾ, (ਗੁਰੂ ਮਨੁੱਖ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ ॥੩॥ਹੇ ਨਾਨਕ! (ਆਖ-ਹੇ ਭਾਈ!) ਮਾਲਕ-ਪ੍ਰਭੂ ਸਾਰੇ ਜਗਤ ਦਾ ਮੂਲ ਹੈ ਤੇ ਸਭ ਤਾਕਤਾਂ ਦਾ ਮਾਲਕ ਹੈ (ਗੁਰੂ ਦੀ ਰਾਹੀਂ ਹੀ) ਉਸ ਦੀ ਸਰਨ ਪਿਆ ਜਾ ਸਕਦਾ ਹੈ ॥੪॥(ਹੇ ਭਾਈ! ਗੁਰੂ ਮਨੁੱਖ ਦੇ ਮਾਇਆ ਦੇ) ਬੰਧਨ ਤੋੜ ਕੇ (ਉਸ ਦੇ ਅੰਦਰ) ਪ੍ਰਭੂ ਦੇ ਸੋਹਣੇ ਚਰਨ ਪੱਕੇ ਟਿਕਾ ਦੇਂਦਾ ਹੈ, (ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਗੁਰ-ਸ਼ਬਦ ਦੀ ਰਾਹੀਂ ਇਕ ਪ੍ਰਭੂ ਵਿਚ ਹੀ ਸੁਰਤ ਜੋੜੀ ਰੱਖਦਾ ਹੈ ॥੫॥(ਹੇ ਭਾਈ! ਗੁਰੂ ਜਿਸ ਮਨੁੱਖ ਨੂੰ) ਮਾਇਆ (ਦੇ ਮੋਹ) ਦੇ ਅੰ​‍ਨ੍ਹੇ ਖੂਹ ਵਿਚੋਂ ਕੱਢ ਲੈਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਉਸ ਦੀ ਪ੍ਰੀਤ ਬਣ ਜਾਂਦੀ ਹੈ ॥੬॥(ਹੇ ਭਾਈ! ਗੁਰੂ ਦੀ ਕਿਰਪਾ ਨਾਲ ਉਸ ਮਨੁੱਖ ਦਾ) ਜਨਮ ਮਰਨ ਦੇ ਗੇੜ ਦਾ ਸਹਿਮ ਮੁੱਕ ਜਾਂਦਾ ਹੈ, ਉਹ ਫਿਰ ਹੋਰ ਕਿਤੇ (ਕਿਸੇ ਜੂਨ ਵਿਚ) ਨਹੀਂ ਭਟਕਦਾ ਫਿਰਦਾ ॥੭॥(ਹੇ ਭਾਈ! ਗੁਰੂ ਦੀ ਮਿਹਰ ਨਾਲ ਜਿਸ ਮਨੁੱਖ ਦਾ) ਇਹ ਮਨ ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੮॥(ਹੇ ਭਾਈ!) ਗੁਰੂ-ਸੰਤ ਦੀ ਸੰਗਤ ਵਿਚ ਮਿਲ ਕੇ ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ, ਉਹ ਕਦੇ ਨਾਹ ਡੋਲਣ ਵਾਲੇ ਆਤਮਕ ਟਿਕਾਣੇ ਵਿਚ ਟਿਕ ਜਾਂਦਾ ਹੈ ॥੯॥(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਆਤਮਕ ਜੀਵਨ ਬਾਰੇ) ਪੂਰੀ ਸਮਝ ਬਖ਼ਸ਼ ਦਿੱਤੀ, ਉਸ ਨੂੰ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ (ਦੁਨੀਆਵੀ ਚੀਜ਼) ਪਿਆਰੀ ਨਹੀਂ ਲੱਗਦੀ ॥੧੦॥ਹੇ ਨਾਨਕ! ਜਿਸ ਭਾਗਾਂ ਵਾਲੇ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਖ਼ਜ਼ਾਨਾ ਲੱਭ ਲਿਆ, ਉਹ (ਦੁਨੀਆ ਦੇ ਦੁੱਖਾਂ ਦੇ) ਨਰਕ ਵਿਚ ਨਹੀਂ ਪੈਂਦਾ ॥੧੧॥ਹੇ ਭਾਈ! ਤਪ ਆਦਿਕਾਂ ਦੀ ਕਿਸੇ ਮਿਹਨਤ, ਵਿੱਦਿਆ ਆਦਿਕ ਦੀ ਕਿਸੇ ਚਤੁਰਾਈ, ਕਿਸੇ ਸ਼ਾਸਤ੍ਰਾਰਥ ਦੀ ਮੈਨੂੰ ਟੇਕ-ਓਟ ਨਹੀਂ ਹੈ। ਇਹ ਤਾਂ ਪੂਰੇ ਗੁਰੂ ਦੀ ਬਖ਼ਸ਼ਸ਼ ਹੈ (ਕਿ ਉਸ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦਾਤਿ ਬਖ਼ਸ਼ੀ ਹੈ) ॥੧੨॥ਹੇ ਭਾਈ! ਪੂਰੇ ਗੁਰੂ ਦੀ ਸਰਨ ਪੈਣਾ ਹੀ ਮੇਰੇ ਵਾਸਤੇ ਜਪ ਤਪ ਸੰਜਮ ਅਤੇ ਸਰੀਰਕ ਪਵਿੱਤ੍ਰਤਾ ਦਾ ਸਾਧਨ ਹੈ। (ਪੂਰਾ ਗੁਰੂ) ਆਪ ਹੀ (ਮੇਰੇ ਉਤੇ ਮਿਹਰ) ਕਰਦਾ ਹੈ (ਤੇ ਮੈਥੋਂ ਪ੍ਰਭੂ ਦੀ ਸੇਵਾ ਭਗਤੀ) ਕਰਾਂਦਾ ਹੈ ॥੧੩॥(ਹੇ ਭਾਈ! ਜਿਹੜਾ ਭੀ ਮਨੁੱਖ ਗੁਰੂ ਦੀ ਸਰਨ ਪਿਆ) ਉਸ ਨੂੰ ਪੁੱਤਰ ਇਸਤ੍ਰੀ ਤੇ ਬਲ ਵਾਲੀ ਮਾਇਆ ਦੇ ਮੋਹ ਵਿਚੋਂ ਗੁਰੂ ਨੇ ਸਦਾ-ਥਿਰ ਪ੍ਰਭੂ (ਦੇ ਨਾਮ) ਵਿਚ ਜੋੜ ਕੇ ਪਾਰ ਲੰਘਾ ਲਿਆ ॥੧੪॥ਹੇ ਪ੍ਰਭੂ! (ਅਸੀਂ ਤੇਰੇ ਪੈਦਾ ਕੀਤੇ ਹੋਏ ਜੀਵ ਹਾਂ) ਆਪਣੇ ਪੈਦਾ ਕੀਤੇ ਜੀਵਾਂ ਦੀ ਤੂੰ ਆਪ ਹੀ ਸਦਾ ਸੰਭਾਲ ਕੀਤੀ ਹੈ, ਤੂੰ ਆਪ ਹੀ ਇਹਨਾਂ ਨੂੰ ਆਪਣੇ ਪੱਲੇ ਲਾਂਦਾ ਹੈਂ ॥੧੫॥(ਹੇ ਪ੍ਰਭੂ! ਤੇਰੀ ਮਿਹਰ ਨਾਲ ਹੀ ਜਿਨ੍ਹਾਂ ਨੇ) ਤੇਰੇ ਸਦਾ-ਥਿਰ ਨਾਮ ਦੇ ਸਿਮਰਨ ਦਾ ਜਹਾਜ਼ ਤਿਆਰ ਕਰ ਲਿਆ, ਤੂੰ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ॥੧੬॥ਹੇ ਨਾਨਕ! (ਆਖ-ਹੇ ਭਾਈ!) ਉਹ ਮਾਲਕ-ਪ੍ਰਭੂ ਬੇਅੰਤ-ਗੁਣਾਂ ਦਾ ਮਾਲਕ ਹੈ ਬੇਅੰਤ ਹੈ। ਮੈਂ ਉਸ ਤੋਂ ਸਦਕੇ ਜਾਂਦਾ ਹਾਂ, ਸਦਾ ਸਦਕੇ ਜਾਂਦਾ ਹਾਂ ॥੧੭॥(ਹੇ ਭਾਈ! ਜਿਹੜਾ) ਪਰਮਾਤਮਾ ਮੌਤ-ਰਹਿਤ ਹਸਤੀ ਵਾਲਾ ਹੈ, ਜੋ ਜੂਨਾਂ ਵਿਚ ਨਹੀਂ ਆਉਂਦਾ, ਜੋ ਆਪਣੇ ਆਪ ਤੋਂ ਪਰਗਟ ਹੁੰਦਾ ਹੈ, ਉਹ ਪ੍ਰਭੂ (ਗੁਰੂ ਦੀ) ਰਾਹੀਂ ਜਗਤ ਦੇ (ਮਾਇਆ ਦੇ ਮੋਹ ਦੇ) ਹਨੇਰੇ ਨੂੰ (ਦੂਰ ਕਰ ਕੇ ਆਤਮਕ ਜੀਵਨ ਦਾ ਚਾਨਣ ਕਰਦਾ ਹੈ ॥੧੮॥ਹੇ ਭਾਈ! ਪਰਮਾਤਮਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, (ਗੁਰੂ ਦੀ ਸਰਨ ਪੈ ਕੇ ਉਸ ਦਾ) ਦਰਸਨ ਕੀਤਿਆਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਈਦਾ ਹੈ ॥੧੯॥(ਹੇ ਭਾਈ! ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ) ਸਰਬ-ਵਿਆਪਕ ਪਰਮਾਤਮਾ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲਾ ਪਰਮਾਤਮਾ, ਕਿਸੇ ਤੋਂ ਭੀ ਨਾਹ ਡਰਨ ਵਾਲਾ ਪਰਮਾਤਮਾ ਜਲ ਵਿਚ ਥਲ ਵਿੱਚ ਹਰ ਥਾਂ ਮੌਜੂਦ ਹੈ ॥੨੦॥ਹੇ ਮਾਂ! (ਗੁਰੂ ਦੀ ਰਾਹੀਂ ਹੀ ਪਰਮਾਤਮਾ ਨੇ ਆਪਣੀ) ਭਗਤੀ ਦਾ ਦਾਨ (ਆਪਣੇ) ਭਗਤਾਂ ਨੂੰ (ਸਦਾ) ਦਿੱਤਾ ਹੈ। (ਦਾਸ) ਨਾਨਕ ਭੀ (ਗੁਰੂ ਦੀ ਰਾਹੀਂ ਹੀ) ਉਸ ਪਰਮਾਤਮਾ ਪਾਸੋਂ (ਇਹ ਖ਼ੈਰ) ਮੰਗਦਾ ਹੈ ॥੨੧॥੧॥੬॥