Hukumnama - Ang 927
Ran Jhunjhanarraa Gaao Sakhee Har Eaek Dhhiaavahu in Raag Raamkali
In Gurmukhi
ਰਾਗੁ ਰਾਮਕਲੀ ਮਹਲਾ ੫ ॥
ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥
ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥
ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥
ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥
ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
ਛੰਤੁ ॥
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥
ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥
ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥
ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥
ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥
ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਸਲੋਕ ॥
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥
ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥
ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥
ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥
ਛੰਤੁ ॥
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥
ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥
ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥
ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥
ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥
ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
ਸਲੋਕ ॥
ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥
ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥
ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥
ਛੰਤੁ ॥
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥
ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥
ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥
ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥
ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥
ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
Phonetic English
Raag Raamakalee Mehalaa 5 ||
Ran Jhunjhanarraa Gaao Sakhee Har Eaek Dhhiaavahu ||
Sathigur Thum Saev Sakhee Man Chindhiarraa Fal Paavahu ||
Raamakalee Mehalaa 5 Ruthee Saloku
Ik Oankaar Sathigur Prasaadh ||
Kar Bandhan Prabh Paarabreham Baashho Saadhheh Dhhoor ||
Aap Nivaar Har Har Bhajo Naanak Prabh Bharapoor ||1||
Kilavikh Kaattan Bhai Haran Sukh Saagar Har Raae ||
Dheen Dhaeiaal Dhukh Bhanjano Naanak Neeth Dhhiaae ||2||
Shhanth ||
Jas Gaavahu Vaddabhaageeho Kar Kirapaa Bhagavanth Jeeo ||
Ruthee Maah Moorath Gharree Gun Oucharath Sobhaavanth Jeeo ||
Gun Rang Raathae Dhhann Thae Jan Jinee Eik Man Dhhiaaeiaa ||
Safal Janam Bhaeiaa Thin Kaa Jinee So Prabh Paaeiaa ||
Punn Dhaan N Thul Kiriaa Har Sarab Paapaa Hanth Jeeo ||
Binavanth Naanak Simar Jeevaa Janam Maran Rehanth Jeeo ||1||
Salok ||
Oudham Agam Agocharo Charan Kamal Namasakaar ||
Kathhanee Saa Thudhh Bhaavasee Naanak Naam Adhhaar ||1||
Santh Saran Saajan Parahu Suaamee Simar Ananth ||
Sookae Thae Hariaa Thheeaa Naanak Jap Bhagavanth ||2||
Shhanth ||
Ruth Saras Basanth Maah Chaeth Vaisaakh Sukh Maas Jeeo ||
Har Jeeo Naahu Miliaa Mouliaa Man Than Saas Jeeo ||
Ghar Naahu Nihachal Anadh Sakheeeae Charan Kamal Prafuliaa ||
Sundhar Sugharr Sujaan Baethaa Gun Govindh Amuliaa ||
Vaddabhaag Paaeiaa Dhukh Gavaaeiaa Bhee Pooran Aas Jeeo ||
Binavanth Naanak Saran Thaeree Mittee Jam Kee Thraas Jeeo ||2||
Salok ||
Saadhhasangath Bin Bhram Muee Karathee Karam Anaek ||
Komal Bandhhan Baadhheeaa Naanak Karamehi Laekh ||1||
Jo Bhaanae Sae Maeliaa Vishhorrae Bhee Aap ||
Naanak Prabh Saranaagathee Jaa Kaa Vadd Parathaap ||2||
Shhanth ||
Greekham Ruth Ath Gaakharree Jaeth Akhaarrai Ghaam Jeeo ||
Praem Bishhohu Dhuhaaganee Dhrisatt N Karee Raam Jeeo ||
Neh Dhrisatt Aavai Marath Haavai Mehaa Gaarab Mutheeaa ||
Jal Baajh Mashhulee Tharrafarraavai Sang Maaeiaa Rutheeaa ||
Kar Paap Jonee Bhai Bheeth Hoee Dhaee Saasan Jaam Jeeo ||
Binavanth Naanak Outt Thaeree Raakh Pooran Kaam Jeeo ||3||
English Translation
Raag Raamkalee, Fifth Mehl:
Sing the melodious harmonies, O my companions, and meditate on the One Lord.
Serve your True Guru, O my companions, and you shall obtain the fruits of your mind's desires.
Raamkalee, Fifth Mehl, Ruti ~ The Seasons. Shalok:
One Universal Creator God. By The Grace Of The True Guru:
Bow to the Supreme Lord God, and seek the dust of the feet of the Holy.
Cast out your self-conceit, and vibrate, meditate, on the Lord, Har, Har. O Nanak, God is all-pervading. ||1||
He is the Eradicator of sins, the Destroyer of fear, the Ocean of peace, the Sovereign Lord King.
Merciful to the meek, the Destroyer of pain: O Nanak, always meditate on Him. ||2||
Chhant:
Sing His Praises, O very fortunate ones, and the Dear Lord God shall bless you with His Mercy.
Blessed and auspicious is that season, that month, that moment, that hour, when you chant the Lord's Glorious Praises.
Blessed are those humble beings, who are imbued with love for His Praises, and who meditate single-mindedly on Him.
Their lives become fruitful, and they find that Lord God.
Donations to charities and religious rituals are not equal to meditation on the Lord, who destroys all sins.
Prays Nanak, meditating in remembrance on Him, I live; birth and death are finished for me. ||1||
Shalok:
Strive for the inaccessible and unfathomable Lord, and bow in humility to His lotus feet.
O Nanak, that sermon alone is pleasing to You, Lord, which inspires us to take the Support of the Name. ||1||
Seek the Sanctuary of the Saints, O friends; meditate in remembrance on your infinite Lord and Master.
The dried branch shall blossom forth in its greenery again, O Nanak, meditating on the Lord God. ||2||
Chhant:
The season of spring is delightful; the months of Chayt and Baisaakhi are the most pleasant months.
I have obtained the Dear Lord as my Husband, and my mind, body and breath have blossomed forth.
The eternal, unchanging Lord has come into my home as my Husband, O my companions; dwelling upon His lotus feet, I blossom forth in bliss.
The Lord of the Universe is beautiful, proficient, wise and all-knowing;
His Virtues are priceless. By great good fortune, I have found Him; my pain is dispelled, and my hopes are fulfilled.
Prays Nanak, I have entered Your Sanctuary, Lord, and my fear of death is eradicated. ||2||
Shalok:
Without the Saadh Sangat, the Company of the Holy, one dies wandering around in confusion, performing all sorts of rituals.
O Nanak, all are bound by the attractive bonds of Maya, and the karmic record of past actions. ||1||
Those who are pleasing to God are united with Him; He separates others from Himself.
Nanak has entered the Sanctuary of God; His greatness is glorious! ||2||
Chhant:
In the summer season in the months of Jayt'h and Asaarh the heat is terrible, intense and severe.
The discarded bride is separated from His Love, and the Lord does not even look at her.
She does not see her Lord, and she dies with an aching sigh; she is defrauded and plundered by her great pride.
She flails around, like a fish out of water; attached to Maya, she is alienated from the Lord.
She sins, and so she is fearful of reincarnation; the Messenger of Death will surely punish her.
Prays Nanak, take me under Your sheltering support, Lord, and protect me; You are the Fulfiller of desire. ||3||
Punjabi Viakhya
nullnullਹੇ ਸਹੇਲੀਹੋ! ਹੇ ਸਤਸੰਗੀਓ! ਇਕ ਪਰਮਾਤਮਾ ਦਾ ਧਿਆਨ ਧਰੋ; ਪ੍ਰਭੂ ਦੀ ਸਿਫ਼ਤ-ਸਾਲਾਹ ਦਾ (ਉਹ) ਸੋਹਣਾ ਗੀਤ ਗਾਵੋ (ਜਿਸ ਦੀ ਬਰਕਤ ਨਾਲ ਵਿਕਾਰਾਂ ਦਾ ਟਾਕਰਾ ਕਰ ਸਕੋ)। ਹੇ ਸਹੇਲੀਹੋ! ਗੁਰੂ ਦੀ ਸਰਨ ਪਵੋ, (ਇਸ ਤਰ੍ਹਾਂ ਵਿਕਾਰਾਂ ਦੇ ਟਾਕਰੇ ਤੇ ਜਿੱਤ ਪ੍ਰਾਪਤ ਕਰਨ ਦਾ ਇਹ) ਮਨ-ਇੱਛਤ ਫਲ ਪ੍ਰਾਪਤ ਕਰ ਲਵੋਗੀਆਂ।ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਰੁਤੀ ਸਲੋਕੁ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ ॥੧॥nullਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ ॥੨॥nullnullnullnullnullnullਛੰਤੁ। ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ। ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ। ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ। ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ। ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ। ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ॥੧॥nullnullਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ), ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ। ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ। ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ ॥੧॥nullਹੇ ਨਾਨਕ! (ਆਖ-) ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ। (ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ, ਭਗਵਾਨ ਦਾ ਨਾਮ ਜਪ ਕੇ (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ ॥੨॥nullnullnullnullnullnullਛੰਤੁ। (ਹੇ ਸੱਜਣੋ! ਜਿਸ ਮਨੁੱਖ ਨੂੰ) ਪ੍ਰਭੂ-ਖਸਮ ਮਿਲ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਉਸ ਨੂੰ ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ। ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ; ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ। ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ। ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ। ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ॥੨॥nullnullਹੇ ਨਾਨਕ! ਗੁਰੂ ਦੀ ਸੰਗਤ ਤੋਂ ਵਾਂਜੀ ਰਹਿ ਕੇ ਹੋਰ ਹੋਰ ਅਨੇਕਾਂ ਕਰਮ ਕਰਦੀ ਹੋਈ ਜੀਵ-ਇਸਤ੍ਰੀ (ਮਾਇਆ ਦੇ ਮੋਹ ਵਿਚ) ਭਟਕ ਭਟਕ ਕੇ ਆਤਮਕ ਮੌਤ ਸਹੇੜ ਲੈਂਦੀ ਹੈ। ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਦੀਆਂ ਕੋਮਲ ਫਾਹੀਆਂ ਵਿਚ ਬੱਝੀ ਰਹਿੰਦੀ ਹੈ ॥੧॥nullਹੇ ਨਾਨਕ! ਜਿਹੜੇ ਜੀਵ ਪ੍ਰਭੂ ਨੂੰ ਚੰਗੇ ਲੱਗਣ ਲੱਗ ਪੈਂਦੇ ਹਨ, ਉਹਨਾਂ ਨੂੰ ਉਹ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, (ਆਪਣੇ ਚਰਨਾਂ ਤੋਂ) ਵਿਛੋੜਦਾ ਭੀ ਆਪ ਹੀ ਹੈ। (ਇਸ ਵਾਸਤੇ, ਹੇ ਭਾਈ!) ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ ਜਿਸ ਦਾ ਬਹੁਤ ਵੱਡਾ ਤੇਜ-ਪਰਤਾਪ ਹੈ ॥੨॥nullnullnullnullnullnullਛੰਤੁ। (ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ, ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪ੍ਰੇਮ ਦੀ ਅਣਹੋਂਦ ਸਾੜਦੀ ਹੈ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ। ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ। (ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ॥੩॥